26/11 ਹਮਲੇ ਦੇ ਮੁੱਖ ਸਾਜ਼ਿਸ਼ਕਰਤਾ ਹਾਲੇ ਵੀ ਸੁਰੱਖਿਅਤ: ਵਿਦੇਸ਼ ਮੰਤਰੀ ਜੈਸ਼ੰਕਰ

ਮੁੰਬਈ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਯੋਜਨਾਕਾਰ ਅਜੇ ਵੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਸਜ਼ਾ ਨਹੀਂ ਮਿਲੀ ਹੈ। ਇੱਥੇ ‘ਅੱਤਵਾਦੀ ਮੰਤਵਾਂ ਲਈ ਨਵੀਂ ਅਤੇ ਉੱਭਰ ਰਹੀ ਤਕਨਾਲੋਜੀ ਦੀ ਵਰਤੋਂ ਦਾ ਮੁਕਾਬਲਾ ਕਰਨ’ ਵਿਸ਼ੇ ‘ਤੇ ਇੱਕ ਵਿਸ਼ੇਸ਼ ਮੀਟਿੰਗ ਵਿੱਚ ਬੋਲਦਿਆਂ ਕਿਹਾ ਕਿ ਜਦੋਂ ਕੁਝ ਅੱਤਵਾਦੀਆਂ ‘ਤੇ ਪਾਬੰਦੀਆਂ ਦੀ ਗੱਲ ਆਉਂਦੀ ਹੈ, ਤਾਂ ਕੁਝ ਮਾਮਲਿਆਂ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ “ਰਾਜਨੀਤਿਕ ਕਾਰਨਾਂ ਕਰਕੇ ਕਾਰਵਾਈ ਕਰਨ ਵਿੱਚ ਅਸਮਰੱਥ ਹੈ। ਉਨ੍ਹਾਂ ਨੇ ਬੈਠਕ ‘ਚ ਕਿਹਾ ਕਿ 26/11 ਦੇ ਅੱਤਵਾਦੀ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਯੋਜਨਾਕਾਰ ਅਜੇ ਵੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਸਜ਼ਾ ਨਹੀਂ ਮਿਲੀ ਹੈ। ਜੈਸ਼ੰਕਰ ਨੇ ਕਿਹਾ ਕਿ ਇਹ ਸਥਿਤੀ ਸਮੂਹਿਕ ਭਰੋਸੇਯੋਗਤਾ ਅਤੇ ਸਮੂਹਿਕ ਹਿੱਤਾਂ ਨੂੰ ਕਮਜ਼ੋਰ ਕਰਦੀ ਹੈ। ਜੈਸ਼ੰਕਰ, ਗੈਬਨ ਦੇ ਵਿਦੇਸ਼ ਮੰਤਰੀ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਮਾਈਕਲ ਮੂਸਾ ਦੇ ਨਾਲ, ਇੱਥੇ ਤਾਜ ਮਹਿਲ ਪੈਲੇਸ ਹੋਟਲ ਵਿੱਚ 26/11 ਦੇ ਅੱਤਵਾਦੀ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜੈਸ਼ੰਕਰ ਨੇ ਅੱਗੇ ਕਿਹਾ, ਇਹ ‘ਹੈਰਾਨ ਕਰਨ ਵਾਲਾ’ ਅੱਤਵਾਦੀ ਹਮਲਾ ਨਾ ਸਿਰਫ ਮੁੰਬਈ ‘ਤੇ ਬਲਕਿ ਅੰਤਰਰਾਸ਼ਟਰੀ ਭਾਈਚਾਰੇ ‘ਤੇ ਅੱਤਵਾਦੀ ਹਮਲਾ ਸੀ। ਸਾਨੂੰ ਮਿਲ ਕੇ ਇਹ ਸੰਦੇਸ਼ ਦੇਣਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਭਾਈਚਾਰਾ ਅੱਤਵਾਦੀਆਂ ਨੂੰ ਜਵਾਬਦੇਹ ਠਹਿਰਾਉਣ ਅਤੇ ਨਿਆਂ ਪ੍ਰਦਾਨ ਕਰਨ ਵਿੱਚ ਕਦੇ ਵੀ ਹਾਰ ਨਹੀਂ ਮੰਨੇਗਾ। ਉਨ੍ਹਾਂ ਕਿਹਾ ਕਿ 26/11 ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਵਿਦੇਸ਼ ਮੰਤਰੀ ਨੇ ਕਿਹਾ ਕਿ 26/11 ਦੇ ਸਮਾਰਕ ਸਥਾਨ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਅਸੀਂ ਉਨ੍ਹਾਂ ਦੀ ਬਹਾਦਰੀ ਅਤੇ ਉਨ੍ਹਾਂ ਦੇ ਸੰਕਲਪ ਨੂੰ ਸਲਾਮ ਕਰਦੇ ਹਾਂ।

Leave a Reply

Your email address will not be published. Required fields are marked *