ਸਪੈਸ਼ਲ ਟਾਸਕ ਫੋਰਸ ਨੇ ਭਾਰਤ ਪਾਕਿ ਸਰਹੱਦ ਨੇਡ਼ਿਓਂ ਪਿੰਡ ਧਨੋਏ ਕਲਾਂ ਵਿਚੋਂ ਪੰਜ ਕਿਲੋ ਆਰਡੀਐਕਸ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਅਤੇ ਖ਼ਾਲਿਸਤਾਨੀ ਅੱਤਵਾਦੀਆਂ ਨੇ ਇਹ ਖੇਪ ਚੋਣਾਂ ਦੌਰਾਨ ਧਮਾਕੇ ਕਰਨ ਲਈ ਭੇਜੀ ਹੈ। ਫੜਿਆ ਗਿਆ ਆਰਡੀਐਕਸ ਪੰਜ ਕਿੱਲੋ ਤੋਂ ਜ਼ਿਆਦਾ ਦੱਸਿਆ ਜਾ ਰਿਹਾ ਹੈ। ਐਸਟੀਐਫ ਤੇ ਸਥਾਨਕ ਪੁਲਿਸ ਮੁਲਜ਼ਮਾਂ ਦਾ ਸੁਰਾਗ ਜੁਟਾਉਣ ਵਿਚ ਜੁਟੀ ਹੋਏ ਹਨ। ਚਾਰ ਸ਼ੱਕੀਆਂ ਨੂੰ ਵੀ ਰਾਊਂਡਅਪ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਐੱਸਟੀਐੱਫ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਧਨੋਏ ਕਲਾਂ ਦੇ ਖੇਤਾਂ ਵਿਚ ਆਰਡੀਐਕਸ ਲੁਕਾ ਕੇ ਰੱਖਿਆ ਗਿਆ ਹੈ। ਐੱਸਟੀਐੱਫ ਨੇ ਕਾਰਵਾਈ ਕਰਦੇ ਹੋਏ ਉਕਤ ਆਰਡੀਐਕਸ ਖੇਤਾਂ ਵਿੱਚੋਂ ਆਪਣੇ ਕਬਜ਼ੇ ਵਿਚ ਲੈ ਲਿਆ।ਜ਼ਿਕਰਯੋਗ ਹੈ ਕਿ ਬਾਰਡਰ ਨਾਲ ਜੁੜੇ ਇਲਾਕੇ ਵਿਚ ਸੁਰੱਖਿਆ ਏਜੰਸੀਆਂ ਬੀਤੇ ਪੰਜ ਮਹੀਨੇ ਵਿਚ ਗ੍ਰਨੇਡ, ਆਰਡੀਐਕਸ, ਹਥਿਆਰ ਤੇ ਹੈਰੋਇਨ ਲਗਾਤਾਰ ਬਰਾਮਦ ਕਰ ਰਹੀਆਂ ਹਨ।
ਸੁਰੱਖਿਆ ਏਜੰਸੀਆਂ ਅਲਰਟ, ਚਾਰ ਸ਼ੱਕੀ ਕਾਬੂ
ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਸਰਹੱਦ ‘ਤੇ ਰਹਿਣ ਵਾਲੇ ਸਮੱਗਲਰਾਂ ਦੀ ਤਲਾਸ਼ ‘ਚ ਹਨ।ਦੂਜੇ ਪਾਸੇ 4 ਸ਼ੱਕੀ ਵਿਅਕਤੀਆਂ ਨੂੰ ਘੇਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਦੌਰਾਨ ਐਸ.ਟੀ.ਐਫ ਨੇ ਉਕਤ ਖੇਤ ਨੂੰ ਕਬਜ਼ੇ ‘ਚ ਲੈ ਲਿਆ। ਆਰ.ਡੀ.ਐਕਸ.ਦੱਸਣਯੋਗ ਹੈ ਕਿ ਸਰਹੱਦ ਨਾਲ ਲੱਗਦੇ ਇਲਾਕੇ ‘ਚ ਸੁਰੱਖਿਆ ਏਜੰਸੀ ਪਿਛਲੇ 5 ਮਹੀਨਿਆਂ ਤੋਂ ਲਗਾਤਾਰ ਗ੍ਰਨੇਡ, ਆਰਡੀਐਕਸ ਹਥਿਆਰ ਅਤੇ ਹੈਰੋਇਨ ਬਰਾਮਦ ਕਰ ਰਹੀ ਹੈ।