552ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸੁਲਤਾਨਪੁਰ ਲੋਧੀ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਸੁਲਤਾਨਪੁਰ ਲੋਧੀ ‘ਚ ਸਜਾਏ ਗਏ ਮਹਾਨ ਨਗਰ ਕੀਰਤਨ ਸਜਾਇਆ ਗਿਆ।

ਇਸ ਦੌਰਾਨ ਦੇਸ਼-ਵਿਦੇਸ਼ ਤੋਂ ਇਸ ਵਾਰ ਭਾਰੀ ਗਿਣਤੀ ‘ਚ ਸ਼ਰਧਾਲੂ ਸ਼ਾਮਲ ਹੋਏ। ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਸਵੇਰੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਸਜਾਏ ਗਏ। ਇਸ ਮਹਾਨ ਨਗਰ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸੁਆਗਤ ਕੀਤਾ ਗਿਆ । ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਨੇ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਆਰੰਭਤਾ ਦੀ ਖ਼ੁਸ਼ੀ ‘ਚ ਪੰਜ ਜੈਕਾਰੇ ਗੂੰਜਾਏ ਗਏ। ਇਸ ਸਮੇਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ‘ਚ ਚਵਰ ਸਾਹਿਬ ਦੀ ਸੇਵਾ ਕੀਤੀ।

ਇਸ ਸਮੇਂ ਨਗਰ ਕੀਰਤਨ ਉੱਪਰ ਵਿਸ਼ੇਸ਼ ਹਵਾਈ ਜਹਾਜ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਸਮੂਹ ਰਾਜਨੀਤਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵੱਡੀ ਗਿਣਤੀ ‘ਚ ਨੁਮਾਇੰਦਿਆਂ ਹਾਜਰੀ ਭਰੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਤੇ ਸਾਬਕਾ ਓ.ਐਸ.ਡੀ. ਕਰਨਵੀਰ ਸਿੰਘ ਦੇ ਨਾਲ ਸੈਕੜੇ ਅਕਾਲੀ ਵਰਕਰਾਂ ਵੱਲੋਂ ਨਗਰ ਕੀਰਤਨ ਦਾ ਸੁਆਗਤ ਫੁੱਲਾਂ ਨਾਲ ਕੀਤਾ ਗਿਆ ਅਤੇ ਸ਼ਮੂਲੀਅਤ ਕੀਤੀ ਗਈ। ਇੰਜ[ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਦੀ ਅਗਵਾਈ ‘ਚ ਅਕਾਲੀ ਵਰਕਰਾਂ ਨੇ ਹਾਜ਼ਰੀ ਭਰੀ। ਇਸ ਸਮੇਂ ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੀ ਮੱਥਾ ਟੇਕਿਆ ਅਤੇ ਹਾਜ਼ਰੀ ਭਰੀ। ਸਮੂਹ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇ ਸਰਵਣ ਸਿੰਘ ਕੁਲਾਰ ਅਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਵੱਲੋਂ ਸਿਰੋਪਾE ਦੇ ਕੇ ਸਨਮਾਨ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਪੁੱਜੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *