7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਵਿਗਿਆਨੀ ਨੇ ਕੀਤੀ ਖੁਦਕੁਸ਼ੀ

 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਵਿਗਿਆਨੀ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ:  ਕੇਂਦਰੀ ਦਿੱਲੀ ਦੇ ਸ਼ਾਸਤਰੀ ਭਵਨ ਦੀ ਸੱਤਵੀਂ ਮੰਜ਼ਿਲ ਤੋਂ ਕਥਿਤ ਤੌਰ ‘ਤੇ ਛਾਲ ਮਾਰਨ ਤੋਂ ਬਾਅਦ ਸੋਮਵਾਰ ਨੂੰ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਵਿੱਚ ਕੰਮ ਕਰ ਰਹੇ 55 ਸਾਲਾ ਵਿਗਿਆਨੀ ਦੀ ਮੌਤ ਹੋ ਗਈ।

ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਪੁਲਿਸ ਨੇ ਦੱਸਿਆ ਕਿ ਵਿਗਿਆਨੀ ਦੀ ਪਛਾਣ ਪੱਛਮੀ ਦਿੱਲੀ ਦੇ ਪੀਰਾਗੜ੍ਹੀ ਨਿਵਾਸੀ ਰਾਕੇਸ਼ ਮਲਿਕ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ ਸ਼ਾਸਤਰੀ ਭਵਨ ਦੇ ਗੇਟ ਨੰਬਰ ਦੋ ਦੇ ਸਾਹਮਣੇ ਮਿਲੀ, ਜਿਸ ‘ਚ ਕੇਂਦਰ ਸਰਕਾਰ ਦੇ ਕਈ ਮੰਤਰਾਲੇ ਹਨ। ਪੁਲਿਸ ਦੇ ਡਿਪਟੀ ਕਮਿਸ਼ਨਰ (ਨਵੀਂ ਦਿੱਲੀ) ਅੰਮ੍ਰਿਤਾ ਗੁਗੂਲੋਥ ਨੇ ਕਿਹਾ, “ਸ਼ਾਸਤਰੀ ਭਵਨ ਤੋਂ ਇੱਕ ਵਿਅਕਤੀ ਦੀ ਛਾਲ ਮਾਰਨ ਦੀ ਸੂਚਨਾ ਮਿਲੀ ਸੀ। ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਵਿਅਕਤੀ ਦੀ ਪਛਾਣ ਰਾਕੇਸ਼ ਮਲਿਕ ਵਜੋਂ ਹੋਈ। ਅਗਲੇਰੀ ਜਾਂਚ ਜਾਰੀ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।”
ਦੱਸ ਦਈਏ ਕਿ ਦਿੱਲੀ-ਐਨਸੀਆਰ ‘ਚ ਇਨ੍ਹੀਂ ਦਿਨੀਂ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਦੇ ਮਾਮਲੇ ਵਧੇ ਹਨ। ਹਾਲ ਹੀ ‘ਚ ਗੌਤਮ ਬੁੱਧ ਨਗਰ ਦੇ ਥਾਣਾ ਬਿਸਰਖ ਇਲਾਕੇ ਦੀ ਗੌਰ ਸਿਟੀ ਸੁਸਾਇਟੀ ਦੇ 14ਵੇਂ ਐਵੇਨਿਊ ‘ਤੇ ਰਹਿਣ ਵਾਲੇ ਇਕ ਇੰਜੀਨੀਅਰ ਅਤੇ ਉਸ ਦੇ ਦੋਸਤ ਨੇ ਕਥਿਤ ਤੌਰ ‘ਤੇ 21ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ ਸੀ। ਕਥਿਤ ਖ਼ੁਦਕੁਸ਼ੀ ਦੀ ਇਹ ਘਟਨਾ ਸ਼ਾਮ 4 ਵਜੇ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਸੀ ਕਿ ਦੋਵੇਂ ਆਪਸੀ ਸਹਿਮਤੀ ਨਾਲ ਲੀ-ਵਿਨ ‘ਚ ਰਹਿ ਰਹੇ ਸਨ। ਪੁਲਿਸ ਨੇ ਘਟਨਾ ਦੀ ਸੂਚਨਾ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਹੈ।

Leave a Reply

Your email address will not be published.