ਨਵੀਂ ਦਿੱਲੀ, 24 ਜਨਵਰੀ
ਸੁਪਰੀਮ ਕੋਰਟ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁਲਜ਼ਮ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਉੱਤੇ ਬੁੱਧਵਾਰ ਨੂੰ ਫੈਸਲਾ ਸੁਣਾਏਗਾ। ਸੁਪਰੀਮ ਕੋਰਟ ਦੀ ਵੈੱਬਸਾਈਟ ਉੱਤੇ 25 ਜਨਵਰੀ ਲਈ ਅਪਲੋਡ ਕੀਤੀ ਕਾਰਜ ਸੂਚੀ ਮੁਤਾਬਕ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ. ਕੇ. ਮਹੇਸ਼ਵਰੀ ਉੱਤੇ ਆਧਾਰਿਤ ਬੈਂਚ ਵੱਲੋਂ ਇਸ ਕੇਸ ਬਾਰੇ ਫੈਸਲਾ ਸੁਣਾਇਆ ਜਾਵੇਗਾ। ਬੈਂਚ ਨੇ 19 ਜਨਵਰੀ ਨੂੰ ਮਿਸ਼ਰਾ ਦੀ ਅਪੀਲ ਉੱਤੇ ਫੈਸਲਾ ਰਾਖਵਾਂ ਰੱਖ ਲਿਆ ਸੀ। -ਪੀਟੀਆਈ