ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ 2019 ਦੇ ਜਾਮੀਆ ਨਗਰ ਹਿੰਸਾ ਮਾਮਲੇ ‘ਚ ਜੇਐੱਨਯੂ ਦੇ ਵਿਦਿਆਰਥੀ ਸ਼ਰਜੀਲ ਇਮਾਮ, ਕਾਰਕੁਨ ਆਸਿਫ ਇਕਬਾਲ ਤਨਹਾ ਤੇ ਸਫੂਰਾ ਜ਼ਰਗਰ ਸਮੇਤ 11 ਜਣਿਆਂ ਨੂੰ ਬਰੀ ਕਰਨ ਸਬੰਧੀ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਅੱਜ ਅੰਸ਼ਿਕ ਤੌਰ ‘ਤੇ ਰੱਦ ਕਰ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਨਵੇਂ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਪਹਿਲੀ ਨਜ਼ਰੇ ਇਮਾਮ, ਤਨਹਾ ਤੇ ਜ਼ਰਗਰ ਸਮੇਤ 11 ਜਣਿਆਂ ‘ਚੋਂ ਨੌਂ ਖ਼ਿਲਾਫ਼ ਦੰਗਾ ਕਰਨ ਤੇ ਗ਼ੈਰਕਾਨੂੰਨੀ ਢੰਗ ਨਾਲ ਇਕੱਠੇ ਹੋਣ ਦਾ ਦੋਸ਼ ਬਣਦਾ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਪਰ ਇਹ ਅਦਾਲਤ ਆਪਣੇ ਫਰਜ਼ ਨੂੰ ਲੈ ਕੇ ਜਾਗਰੂਕ ਹੈ ਅਤੇ ਇਸ ਮੁੱਦੇ ‘ਚ ਇਸੇ ਤਰ੍ਹਾਂ ਫ਼ੈਸਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। -ਪੀਟੀਆਈ