ਭਵਾਨੀਗੜ੍ਹ, 18 ਦਸੰਬਰ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਸਦਕਾ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟੌਲ ਪਲਾਜਿਆਂ ਦੇ ਰੇਟਾਂ ਵਿਚ ਕੀਤੇ ਵਾਧੇ ਖਿਲਾਫ ਧਰਨੇ ਲਗਾਤਾਰ ਜਾਰੀ ਰੱਖੇ ਜਾਣਗੇ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ -ਨਾਭਾ ਮੁੱਖ ਮਾਰਗ ਤੇ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ।