PM ਮੋਦੀ ਨੇ ਐਲਾਨ, 26 ਦਸੰਬਰ ਨੂੰ ਮਨਾਇਆ ਜਾਵੇਗਾ ਵੀਰ ਬਾਲ ਦਿਵਸ

Home » Blog » PM ਮੋਦੀ ਨੇ ਐਲਾਨ, 26 ਦਸੰਬਰ ਨੂੰ ਮਨਾਇਆ ਜਾਵੇਗਾ ਵੀਰ ਬਾਲ ਦਿਵਸ
PM ਮੋਦੀ ਨੇ ਐਲਾਨ, 26 ਦਸੰਬਰ ਨੂੰ ਮਨਾਇਆ ਜਾਵੇਗਾ ਵੀਰ ਬਾਲ ਦਿਵਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਹਰ ਸਾਲ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਵਜੋਂ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ।

ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੇ ਮੁਗਲਾਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਪੀਐਮ ਮੋਦੀ ਨੇ ਇਹ ਐਲਾਨ ਗੁਰੂ ਗੋਬਿੰਦ ਸਿੰਘ ਜੈਅੰਤੀ 2022 ਦੇ ਮੌਕੇ ‘ਤੇ ਕੀਤਾ ਹੈ। ਪੀਐਮ ਨੇ ਆਪਣੇ ਟਵੀਟ ‘ਚ ਲਿਖਿਆ, ਇਹ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਨਿਆਂ ਦੀ ਉਨ੍ਹਾਂ ਦੀ ਭਾਲ ਲਈ ਇਕ ਢੁਕਵੀਂ ਸ਼ਰਧਾਂਜਲੀ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਸਾਹਿਬ ਪੰਜਾਬ ਦੇ ਸਰਹਿੰਦ ‘ਚ ਸ਼ਹੀਦ ਹੋਏ ਸਨ। ਉਦੋਂ ਮੁਗ਼ਲ ਸੂਬੇਦਾਰ ਵਜ਼ੀਰ ਖ਼ਾਨ ਨੇ ਜ਼ੁਲਮ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਸੀ।

ਪੀਐਮ ਮੋਦੀ ਨੇ ਲਿਖਿਆ, ”ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਹੁਣ ਭਾਰਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਏਗਾ। ਇਹੀ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ‘ਵੀਰ ਬਾਲ ਦਿਵਸ’ ਉਹ ਦਿਨ ਹੈ ਜਿਸ ਦਿਨ ਸਾਹਿਬਜ਼ਾਦੇ ਜ਼ੋਰਾਵਰ ਸਿੰਘ, ਸਾਹਿਬਜ਼ਾਦੇ ਫਤਹਿ ਸਿੰਘ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਤੇ ਜ਼ਿੰਦਾ ਸ਼ਹੀਦ ਹੋਏ। ਇਨ੍ਹਾਂ ਦੋਹਾਂ ਮਹਾਨ ਸ਼ਖ਼ਸੀਅਤਾਂ ਨੇ ਕੋਈ ਹੋਰ ਧਰਮ ਚੁਣਨ ਦੀ ਬਜਾਏ ਮੌਤ ਨੂੰ ਚੁਣਿਆ ਸੀ।

Leave a Reply

Your email address will not be published.