ਗੋਰਖਪੁਰ, 8 ਮਈ (ਏਜੰਸੀ) : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬੁੱਧਵਾਰ ਨੂੰ ਕਿਹਾ ਕਿ ਕਾਂਗਰਸ ਦਾ ਚੋਣ ਮਨੋਰਥ ਪੱਤਰ ‘ਨਿਆਏ ਪੱਤਰ’ ਨਹੀਂ, ਸਗੋਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ, ਪੱਛੜੀਆਂ ਜਾਤੀਆਂ ਅਤੇ ਸਨਾਤਨ ਧਰਮ ਲਈ ‘ਅੰਨਯ ਪੱਤਰ’ ਹੈ। ਮੁਸਲਿਮ ਲੀਗ ਦਾ ਨਵਾਂ ਸੰਸਕਰਣ ਮੁਸਲਿਮ ਲੀਗ ਦੀ ਨੁਮਾਇੰਦਗੀ ਕਰਨ ਵਾਲੀ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਤੋਂ ਵੱਧ ਸ਼ਰਮਨਾਕ ਹੋਰ ਕੁਝ ਨਹੀਂ ਹੋ ਸਕਦਾ।
ਕਾਂਗਰਸ ਨੇਤਾ ਸੋਨੀਆ ਗਾਂਧੀ ਵੱਲੋਂ ਭਾਜਪਾ ‘ਤੇ ਨਫ਼ਰਤ ਦੀ ਰਾਜਨੀਤੀ ਕਰਨ ਦੇ ਲਾਏ ਦੋਸ਼ਾਂ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਆਦਿੱਤਿਆਨਾਥ ਨੇ ਕਿਹਾ ਕਿ ਝੂਠ ਬੋਲਣ ਦੀ ਬਜਾਏ ਉਸ ਨੂੰ ਘੱਟੋ-ਘੱਟ ਸੱਚ ਬੋਲਣ ਦੀ ਆਦਤ ਪਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਹ ਲੋਕ ਹੁਣ ਜਨਤਾ ਨੂੰ ਧੋਖਾ ਨਹੀਂ ਦੇ ਸਕਣਗੇ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਪੂਰਾ ਦੇਸ਼ ‘ਏਕ ਭਾਰਤ, ਉੱਤਮ ਭਾਰਤ’ ਦੇ ਸੁਪਨੇ ‘ਤੇ ਇਕਜੁੱਟ ਹੋਇਆ ਹੈ।
ਸੀਐਮ ਆਦਿਤਿਆਨਾਥ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਕਾਂਗਰਸ ਨੂੰ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ਵਿਰਾਸਤ ਵਿੱਚ ਮਿਲੀ ਹੈ।