ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਵੇਗੀ ਤੇ ਇਸ ਦੇ ਨਤੀਜੇ 13 ਮਈ ਨੂੰ ਆਉਣਗੇ।ਮੁੱਖ ਚੋਣ ਕਮਿਸ਼ਨਰ ਨੇ ਜਲੰਧਰ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਇੱਥੋਂ ਦੇ ਐੱਮਪੀ ਸੰਤੋਖ ਚੌਧਰੀ ਦੇ ਦੇਹਾਂਤ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਲਈ ਅੱਜ ਵੋਟਿੰਗ ਦਾ ਐਲਾਨ ਹੋ ਗਿਆ। ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੀ ਆਖ਼ਰੀ ਤਰੀਕ 20 ਅਪ੍ਰੈਲ ਹੈ। ਜ਼ਿਕਰਯੋਗ ਹੈ ਕਿ ਜਲੰਧਰ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਸੰਤੋਖ ਚੌਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪਿਆ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਲੰਧਰ ਦੀ ਲੋਕ ਸਭਾ ਸੀਟ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖ਼ਾਲੀ ਸੀ ਅਤੇ ਹੁਣ ਚੋਣ ਕਮਿਸ਼ਨ ਨੇ ਇਸ ਸੀਟ ਲਈ ਉਪ-ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ।