ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਪਵਨ ਖੇੜਾ ਦੀ ਅੰਤਰਿਮ ਜ਼ਮਾਨਤ 17 ਮਾਰਚ ਤੱਕ ਵਧਾ ਦਿੱਤੀ ਹੈ। ਇਸ ਮਾਮਲੇ ਵਿੱਚ ਅਸਾਮ ਪੁਲੀਸ ਨੇ ਖੇੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਬੈਂਚ ਨੇ ਸਮੇਂ ਦੀ ਘਾਟ ਕਾਰਨ ਸੁਣਵਾਈ 17 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਅਸਾਮ ਦੇ ਜਵਾਬ ਰਿਕਾਰਡ ਵਿੱਚ ਨਹੀਂ ਹਨ ਅਤੇ ਉਨ੍ਹਾਂ ਵੱਲੋਂ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ