ਮੁੰਬਈ, 23 ਮਾਰਚ (ਏਜੰਸੀ) : ਤਿੰਨ ਦਿਨਾਂ ਦੇ ਇੰਤਜ਼ਾਰ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ ਦੋ ਡਿਪਟੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਕਰਨ ਲਈ ਸ਼ਨੀਵਾਰ ਨੂੰ ਦਿੱਲੀ ਪਹੁੰਚੇ। ਤਿੰਨਾਂ ਨੂੰ ਉਮੀਦ ਹੈ ਕਿ ਗ੍ਰਹਿ ਮੰਤਰੀ ਨਾਲ ਬੈਠਕ ਦੌਰਾਨ ਸੀਟਾਂ ਦੀ ਵੰਡ ਬਾਰੇ ਸਮਝੌਤਾ ਹੋ ਜਾਵੇਗਾ।
ਮਹਾਯੁਤੀ ਭਾਈਵਾਲ ਭਾਜਪਾ, ਸ਼ਿਵ ਸੈਨਾ ਅਤੇ ਐੱਨਸੀਪੀ ਸੀਟ ਵੰਡ ਸਮਝੌਤੇ ‘ਤੇ ਮੋਹਰ ਲਗਾਉਣ ਲਈ ਕਾਫੀ ਬੇਚੈਨ ਹਨ ਕਿਉਂਕਿ ਵਿਦਰਭ ਖੇਤਰ ਦੀਆਂ ਪੰਜ ਲੋਕ ਸਭਾ ਸੀਟਾਂ ‘ਤੇ ਚੋਣ ਪ੍ਰਕਿਰਿਆ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਚੁੱਕੀ ਹੈ। ਰਸਮੀ ਸਮਝੌਤੇ ਦੇ ਐਲਾਨ ਤੋਂ ਪਹਿਲਾਂ ਹੀ ਭਾਜਪਾ 20 ਅਤੇ ਕਾਂਗਰਸ 7 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਸ਼ਿੰਦੇ ਧੜੇ ਨੇ ਅਜੇ ਤੱਕ ਕਿਸੇ ਉਮੀਦਵਾਰ ਦਾ ਰਸਮੀ ਐਲਾਨ ਨਹੀਂ ਕੀਤਾ ਹੈ। ਹਾਲਾਂਕਿ, ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਪੁੱਤਰ ਸ਼੍ਰੀਕਾਂਤ ਸ਼ਿੰਦੇ ਦੀ ਨਾਮਜ਼ਦਗੀ ਦਾ ਐਲਾਨ ਭਾਜਪਾ ਮੰਤਰੀ ਰਵਿੰਦਰ ਚਵਾਨ ਨੇ ਠਾਣੇ ਜ਼ਿਲ੍ਹੇ ਦੇ ਕਲਿਆਣ ਹਲਕੇ ਲਈ ਕੀਤਾ ਹੈ।
ਭਾਜਪਾ ਜੋ ਵਾਰ-ਵਾਰ ਐਲਾਨ ਕਰਦੀ ਰਹੀ ਹੈ ਕਿ ਮਹਾਯੁਤੀ 45 ਜਿੱਤੇਗੀ